Police ਨੇ ਚੁੱਕਿਆ Gurinder singh ranghreta, ਸੋਸ਼ਲ ਮੀਡੀਆ ’ਤੇ ਗਲਤ ਸ਼ਬਦਾਵਲੀ ਵਰਤਣ ਦੇ ਲੱਗੇ ਸਨ ਦੋਸ਼

Uncategorized

ਸਮਾਜ ਸੇਵੀ ਡਾ. ਗੁਰਿੰਦਰ ਸਿੰਘ ਰੰਗਰੇਟਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਡਾ. ਰੰਗਰੇਟਾ ਖਿਲਾਫ ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀਆਂ ਕਰਨ ਅਤੇ ਭੱਦੀ ਸ਼ਬਦਾਵਲੀ ਵਰਤਣ ਦੀ ਅਪਮਾਨਜਨਕ ਪੋਸਟ ਕਰਨ ਦੇ ਦੋਸ਼ ‘ਚ ਪੀਪੀ ਸੁਖਵਿੰਦਰ ਸਿੰਘ ਵੱਲੋਂ ਬੀਤੇ ਦਿਨ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਪੁਲਿਸ ਨੇ ਅੱਜ ਸਮਾਜ ਸੇਵੀ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਮਾਣਯੋਗ ਅਦਾਲਤ ਵੱਲੋਂ ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਡਾ. ਗੁਰਿੰਦਰ ਸਿੰਘ ਰੰਗਰੇਟਾ ਨੇ ਉਸ ਪੋਸਟ ‘ਤੇ ਟਿੱਪਣੀ ਕਰਦਿਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ।ਪੀਪੀ ਸੁਖਵਿੰਦਰ ਨੇ ਕਿਹਾ ਕਿ ਉਸ ਪੋਸਟ ‘ਤੇ ਉਸ ਨੇ ਮਾਂ-ਭੈਣ ਦੀਆਂ ਗਾਲ੍ਹਾਂ ਕੱਢੀਆਂ। ਸੁਖਵਿੰਦਰ ਸਿੰਘ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਉਸ ਨੇ ਉਨ੍ਹਾਂ ਨੂੰ ਉਹ ਪੋਸਟ ਵੀ ਦਿਖਾਈ ਜਿਸ ਵਿੱਚ ਰੰਗਰੇਟਾ ਨੇ ਉਸ ਨੂੰ ਗਾਲ੍ਹਾਂ ਕੱਢੀਆਂ ਸਨ। ਸੁਖਵਿੰਦਰ ਨੇ ਦੱਸਿਆ ਕਿ

ਉਸ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਪੋਸਟ ਕੀਤੀ ਸੀ, ਜਿਸ ਮਗਰੋਂ ਡਾ. ਰੰਗਰੇਟਾ ਨੇ ਗਾਲ੍ਹਾਂ ਕੱਢ ਕੇ ਕਮੈਂਟ ਕੀਤਾ।ਸੁਖਵਿੰਦਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਵੀ ਡਾ: ਰੰਗਰੇਟਾ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ‘ਤੇ ਗਲਤ ਟਿੱਪਣੀਆਂ ਕੀਤੀਆਂ ਸਨ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਦੋਸ਼ੀ ਡਾਕਟਰ ਰੰਗਰੇਟਾ ਖ਼ਿਲਾਫ਼ ਆਈਪੀਸੀ ਦੀਆਂ IPC ਧਾਰਾ 354, 294, 509, 506 , IT ਐਕਟ ਤਹਿਤ 67, 67-ਏ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਣਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *