2 ਸਾਲਾਂ ਮਾਸੂਮ ਬੱਚੀ ਨਾਲ ਵਿਅਕਤੀ ਦੀ ਗੰ.ਦੀ ਕਰਤੂਤ, ਦਰਵਾਜਾ ਖੋਲਣ ਤੇ ਅੰਦਰਲਾ ਦ੍ਰਿਸ਼ ਦੇਖ ਮਾਪਿਆਂ ਦੇ ਉੱਡੇ ਹੋਸ਼

Uncategorized

 ਪੁਲਿਸ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇੱਥੇ ਹਵਸ ਦੇ ਅੰਨ੍ਹੇ ਇੱਕ 32 ਸਾਲਾ ਵਿਅਕਤੀ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ। ਪਿੰਡ ਵਾਸੀਆਂ ਅਤੇ ਪੁਲਿਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। (Khanna Rape News) ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ

ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ਚੋਂ ਅਗਵਾ ਕੀਤਾ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਸਬੰਧੀ ਐੱਸਪੀ (ਆਈ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਮਾਮਲੇ ਵਿੱਚ ਜਲਦ ਤੋਂ ਜਲਦ ਸਾਰੇ ਠੋਸ ਸਬੂਤ ਇਕੱਠੇ ਕਰਕੇ ਚਲਾਨ ਤਿਆਰ ਕੀਤਾ ਜਾਵੇਗਾ। ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਕੇਸ ਦੀ ਪੈਰਵਾਈ ਮਜ਼ਬੂਤੀ ਨਾਲ ਕੀਤੀ ਜਾਵੇਗੀ। ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਸੋਚ ਵੀ ਨਾ ਸਕੇ। ਐੱਸਪੀ ਡਾ. ਜੈਨ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸਦਾ ਮੈਡੀਕਲ ਕਰਵਾਉਣ ਤੋਂ ਇਲਾਵਾ ਲੋੜੀਂਦਾ ਇਲਾਜ ਕਰਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *