ਟਰੈਕਟਰ ਤੇ ਸਟੰਟ ਕਰਾਉਂਦਾ ਮੁੰਡਾ ਆਇਆ ਟਰੈਕਟਰ ਨੀਚੇ | ਪੈ ਗਿਆ ਚੀਂਗ ਚਿਹਾੜਾ

Uncategorized

ਬਟਾਲਾ ਦੇ ਪਿੰਡ ਸਰਚੂਰ ਵਿੱਚ ਛਿੰਝ ਮੇਲੇ ਵਿੱਚ ਵੱਡਾ ਹਾਦਸਾ ਵਾਪਰ ਗਿਆ। ਸਟੰਟ ਕਰ ਰਹੇ ਸਟੰਟਮੈਨ ਸੁਖਮਨਦੀਪ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਉਸ ਦੀ ਉਮਰ 29 ਸਾਲ ਦੇ ਕਰੀਬ ਸੀ। ਸਟੰਟ ਕਰਦੇ ਹੋਏ ਸੁਖਮਨਦੀਪ ਸਿੰਘ ਆਪਣੇ ਹੀ ਟਰੈਕਟਰ ਥੱਲੇ ਆ ਗਿਆ।ਹਲਕਾ ਫਤਿਹਪੁਰ ਚੂੜੀਆਂ ਦਾ ਰਹਿਣ ਵਾਲਾ ਸੁਖਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਸੁਖਮਨਦੀਪ ਸਿੰਘ ਨੇ ਕਿਸਾਨ ਮਾਰਚ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਸੀ। ਸੁਖਮਨਦੀਪ ਦੀ ਮੌਤ ਤੋਂ ਬਾਅਦ ਮੇਲਾ ਪ੍ਰਬੰਧਕਾਂ ਨੇ ਮੇਲਾ ਰੱਦ ਕਰਨ ਦਾ ਐਲਾਨ ਕਰ ਦਿੱਤਾ।

ਜਾਣਕਾਰੀ ਮੁਤਾਬਕ ਪਿੰਡ ਸਾਰਚੂਰ ਦੇ ਖੇਡ ਮੈਦਾਨ ਵਿੱਚ ਛਿੰਝ ਮੇਲਾ ਚੱਲ ਰਿਹਾ ਸੀ, ਜਿਸ ਦੌਰਾਨ ਸੁਖਮਨਦੀਪ ਸਿੰਘ ਠੱਠਾ ਆਪਣੇ ਟਰੈਕਟਰ ਨਾਲ ਸਟੰਟ ਕਰਨ ਲਈ ਦੇਰ ਰਾਤ ਮੇਲੇ ਵਿੱਚ ਪੁੱਜਿਆ। ਸੁਖਮਨਜੀਤ ਸਿੰਘ ਨੇ ਆਪਣੇ ਟਰੈਕਟਰ ਦੇ ਅਗਲੇ ਪਹੀਏ ਨੂੰ ਉੱਚਾ ਕੀਤਾ, ਪਿਛਲੇ ਟਾਇਰਾਂ ਨੂੰ ਮਿੱਟੀ ਵਿੱਚ ਦਬਾ ਕੇ ਦੌੜਦੇ ਹੋਏ ਟਰੈਕਟਰ ਤੋਂ ਹੇਠਾਂ ਉਤਰਿਆ ਅਤੇ ਟਰੈਕਟਰ ਦੇ ਨਾਲ-ਨਾਲ ਚੱਲਣ ਲੱਗਾ।

ਪਰ ਟਰੈਕਟਰ ਬੇਕਾਬੂ ਹੋ ਕੇ ਚਿੱਕੜ ‘ਚੋਂ ਨਿਕਲ ਕੇ ਮੇਲਾ ਦੇਖ ਰਹੇ ਲੋਕਾਂ ਵੱਲ ਭੱਜਣ ਲੱਗਾ। ਜਿਵੇਂ ਹੀ ਸੁਖਮਨਜੀਤ ਸਿੰਘ ਇਸ ਨੂੰ ਕਾਬੂ ਕਰਨ ਲਈ ਟਰੈਕਟਰ ਦੇ ਨੇੜੇ ਗਿਆ ਤਾਂ ਉਹ ਬੇਕਾਬੂ ਟਰੈਕਟਰ ਦੀ ਲਪੇਟ ‘ਚ ਆ ਗਿਆ। ਇਸ ਦੌਰਾਨ ਨੇੜੇ ਖੜ੍ਹੇ ਦੋ ਵਿਅਕਤੀਆਂ ਨੇ ਸੁਖਮਨਜੀਤ ਨੂੰ ਟਰੈਕਟਰ ਹੇਠੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਸੁਖਮਨਜੀਤ ਦੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਮੇਲਾ ਪ੍ਰਬੰਧਕਾਂ ਨੇ ਮੇਲਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *