Amritsar ਤੋਂ Delhi ਵੰਦੇ ਭਾਰਤ ਟ੍ਰੇਨ ਦੀ ਅੱਜ ਸ਼ੁਰੂਆਤ

Uncategorized

ਯਾਤਰੀਆਂ ਨੂੰ ਸਫ਼ਰ ਕਰਨ ਲਈ ਬਹੁਤ ਜ਼ਿਆਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੋਵੇਗੀ। ਦਰਅਸਲ ਅੱਜ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ ਸ਼ੁਰੂ ਹੋਣ ਜਾ ਰਹੀ ਹੈ। ਇਸ ਦਾ ਉਦਘਾਟਨ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਤੋਂ ਛੇ ਵੰਦੇ ਭਾਰਤ ਟਰੇਨਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ‘ਚੋਂ ਇਕ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਚੱਲੇਗੀ। ਇਸ ਦੀ ਰਫਤਾਰ ਲਗਭਗ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਟਰੇਨ ਹਫ਼ਤੇ ਵਿੱਚ ਛੇ ਦਿਨ ਚੱਲੇਗੀ ਅਤੇ ਸ਼ੁੱਕਰਵਾਰ ਦੇ ਦਿਨ ਨਹੀਂ ਚੱਲੇਗੀ। ਦੱਸਣਯੋਗ ਹੈ

ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅੰਮ੍ਰਿਤਸਰ ‘ਚ ਉਦਘਾਟਨ ਮੌਕੇ ਪਹੁੰਚਣਗੇ। ਜਿਸ ਦੇ ਲਈ ਰੇਲਵੇ ਨੇ ਕਰੀਬ 100 ਵੀਆਈਪੀਜ਼ ਨੂੰ ਸੱਦਾ ਪੱਤਰ ਵੀ ਭੇਜਿਆ ਹੈ।  ਅੱਜ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਦੇ ਮੱਦੇਨਜ਼ਰ ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਵੱਲੋਂ ਵੇਰਵਾ ਵੀ ਦਿੱਤਾ ਗਿਆ। ਮੀਡੀਆ ਨਾਲ ਗੱਲ ਬਾਤ ਕਰਦਿਆਂ ਸ਼ਵੇਤ ਮਲਿਕ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ 30 ਦਸੰਬਰ ਨੂੰ ਗੁਰੂਨਗਰੀ

ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਤਰਫੋਂ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ। ਸ਼ਵੇਤ ਮਲਿਕ ਨੇ ਕਿਹਾ ਕਿ ਭਾਰਤ ਵਿਚ ਬਣੀ ਅਤਿ-ਆਧੁਨਿਕ ਵੰਦੇ ਭਾਰਤ ਰੇਲਗੱਡੀ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਆਵਾਜਾਈ ਵਿਚ ਹੋਰ ਆਸਾਨੀ ਹੋਵੇਗੀ ਅਤੇ ਯਾਤਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਵੀ ਮਿਲਣਗੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *