ਵਿਦੇਸ਼ ਦੀ ਜੇਲ੍ਹ ਚੋਂ ਛੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਂਦਾ ਗਿਆ

Uncategorized

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲਗਾਤਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਂਦਾ ਜਾ ਰਿਹਾ ਹੈ। ਸੰਤ ਸੀਚੇਵਾਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਕਿ ਰਸ਼ੀਆ ਦੀ ਜੇਲ੍ਹ ਵਿੱਚ ਫਸੇ ਛੇ ਪੰਜਾਬੀ ਨੌਜਵਾਨਾਂ ਨੂੰ ਛੁਡਾਇਆ ਗਿਆ ਹੈ।ਅਤੇ ਅੱਜ ਉਹਨਾਂ ਦੀ ਘਰ ਵਾਪਸੀ ਹੋਈ ਹੈ। ਉਹਨਾਂ ਨੇ ਕਿਹਾ ਕਿ ਰੋਜ਼ਗਾਰ ਦੀ ਭਾਲ ਵਿੱਚ ਨੌਜਵਾਨ ਪੀੜੀ ਵਿਦੇਸ਼ ਵਾਲਾ ਰੁੱਖ ਕਰ ਰਹੀ ਹੈ। ਜਿੱਥੇ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਮਾਨਸਿਕ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ। ਅਤੇ ਉਹਨਾਂ ਦੇ ਪੈਸੇ ਵੀ

ਬਰਬਾਦ ਹੋ ਰਹੇ ਹਨ।। ਉਹਨਾਂ ਨੇ ਕਿਹਾ ਕਿ ਵਾਪਸ ਆਏ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਨਾਲ ਉੱਥੇ ਅੰਨ ਮਨੁੱਖੀ ਤਸ਼ੱਦਦ ਹੋ ਰਿਹਾ ਸੀ। ਉਹਨਾਂ ਨੂੰ ਯੂਰਪ ਭੇਜਣ ਦੇ ਨਾਂ ਤੇ ਉਹਨਾਂ ਨਾਲ ਟਰੈਵਲ ਏਜੈਂਟਾਂ ਵੱਲੋਂ ਠੱਗੀ ਮਾਰੀ ਗਈ। ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰਾਂ ਵੱਲੋਂ ਮੇਰੇ ਤੱਕ ਸੰਪਰਕ ਕੀਤਾ ਗਿਆ। ਅਤੇ ਮੇਰੇ ਵੱਲੋਂ ਮਾਸਕੋ ਵਿਖੇ ਭਾਰਤੀ ਐੰਬੈਸੀ ਨਾਲ ਸੰਪਰਕ ਕੀਤਾ ਗਿਆ । ਜਿਸ ਤੋਂ ਬਾਅਦ ਅੱਜ ਰਸ਼ੀਆ ਦੀ ਜੇਲ ਵਿੱਚੋਂ ਛੇ ਪੰਜਾਬੀ ਨੌਜਵਾਨਾਂ ਨੂੰ ਛਡਾਇਆ ਗਿਆ ਹੈ।

ਇਹਨਾਂ ਵਿੱਚ ਬਲਵਿੰਦਰ ਸਿੰਘ ਨਿਵਾਸੀ ਸੋਹਣਾ, ਫਾਜ਼ਿਲਕਾ ਗੁਰਮੀਤ ਸਿੰਘ ਕਪੂਰਥਲਾ, ਗੁਰੂਵਿਸ਼ਵਾਸ ਸਿੰਘ ਗੁਰਦਾਸਪੁਰ ,ਹਰਜੀਤ ਸਿੰਘ ਗੁਰਦਾਸਪੁਰ ,ਲਖਵੀਰ ਸਿੰਘ ਸ਼ਾਹਕੋਟ ,ਰਾਹੁਲ ਕਰਨਾਲ ਹਰਿਆਣਾ ਸ਼ਾਮਿਲ ਹਨ। ਜਿਨਾਂ ਦੀ ਅੱਜ ਘਰ ਵਾਪਸੀ ਹੋਈ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗਲਤ ਤਰੀਕੇ ਨਾਲ ਵਿਦੇਸ਼ ਨਾ ਜਾਣ। ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਪੈਸਾ ਬਰਬਾਦ ਨਾ ਕਰਨ ਤੇ ਆਪਣੀ ਜਾਨ ਜੋਖਿਮ ਵਿੱਚ ਨਾ ਪਾਉਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *