ਧੀ ਨੂੰ ਗੋਦ ‘ਚ ਲੈ ਕੇ CM ਭਗਵੰਤ ਮਾਨ ਪਹੁੰਚੇ ਘਰ, ਫੁੱਲਾਂ ਦੀ ਵਰਖਾ ਤੇ ਢੋਲ ਵਜਾ ਕੀਤਾ ਸਵਾਗਤ

Uncategorized

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਵੀਰਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੀ ਨੂੰ ਜਨਮ ਦਿੱਤਾ। ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੋਵੇਂ ਸ਼ੁੱਕਰਵਾਰ ਸਵੇਰੇ ਘਰ ਪਹੁੰਚੇ। ਇਸ ਮੌਕੇ ਸੀ.ਐਮ.ਭਗਵੰਤ ਮਾਨ ਖੁਦ ਪਰਿਵਾਰ ਨੂੰ ਲੈਣ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨੇ ਨਵਜੰਮੀ ਬੱਚੀ ਨੂੰ ਆਪਣੀ ਗੋਦ ਵਿੱਚ ਫੜਿਆ ਹੋਇਆ ਸੀ। ਹਸਪਤਾਲ ਦੇ ਗੇਟ ’ਤੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ

ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਸੀ। ਇਸ ਵਿੱਚ ਲਿਖਿਆ ਸੀ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਬੇਟੀ ਨੂੰ ਅਸੀਸ ਦਿੱਤੀ ਹੈ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਮੋਹਾਲੀ ਦੇ ਫੇਜ਼-8 ਹਸਪਤਾਲ ਤੋਂ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫਲਾ ਸਿੱਧਾ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਕਾਫ਼ਲੇ ਵਿੱਚ ਕਈ ਵਾਹਨ ਸ਼ਾਮਲ ਸਨ। ਸੀਐਮ ਨੇ ਇਸ ਸਮੇ ਦੌਰਾਨ ਆਪਣੀ ਧੀ ਨੂੰ ਗੋਦ ਵਿੱਚ ਫੜਿਆ ਹੋਇਆ ਸੀ। ਜਿਵੇਂ ਹੀ ਉਹ ਸੀਐਮ ਰਿਹਾਇਸ਼ ‘ਤੇ ਪਹੁੰਚੇ ਤਾਂ

ਸੀਐਮ ਭਗਵੰਤ ਅਤੇ ਉਨ੍ਹਾਂ ਦੀ ਪਤਨੀ ਕਾਰ ਤੋਂ ਹੇਠਾਂ ਉਤਰ ਗਏ। ਇਸ ਦੌਰਾਨ ਉਨ੍ਹਾਂ ਦਾ ਉਥੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਮੀਡੀਆ ਕਰਮੀਆਂ ਨੂੰ ਮਿਲੇ ਅਤੇ ਘਰ ਦੇ ਅੰਦਰ ਵੜ ਗਏ। ਇਸ ਤੋਂ ਬਾਅਦ ਧੀ ਅਤੇ ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਦੀ ਥਾਪ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਗੇਟ ਤੋਂ ਘਰ ਤੱਕ ਪੈਦਲ ਹੀ ਗਏ। ਜ਼ਿਕਰ ਕਰ ਦਈਏ ਕਿ CM ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਦੋ ਬੱਚੇ ਪੁੱਤਰ ਦਿਲਸ਼ਾਨ ਅਤੇ ਬੇਟੀ ਸੀਰਤ ਸਨ। 2015 ਵਿੱਚ ਇੰਦਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ। ਜਦੋਂ ਭਗਵੰਤ ਮਾਨ ਪੰਜਾਬ ਦੇ ਸੀਐਮ ਬਣੇ ਸਨ ਤਾਂ ਉਸ ਸਮੇਂ ਕਰਵਾਏ ਸਮਾਗਮ ਵਿੱਚ ਦੋਵੇਂ ਬੱਚੇ ਹਾਜ਼ਰ ਹੋਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *