ਹਸਪਤਾਲ ਚ ਦੋ ਗੁੱਟਾਂ ਚ ਹੋਈ ਆਪਸੀ ਲੜਾ ਈ ਕੀਤਾ ਹੰਗਾ ਮਾ ਤੁਸੀਂ ਵੀ ਵੇਖੋ

Uncategorized

ਅਬੋਹਰ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਚ ਹੰਗਾਮੇ ਦੀ ਵੀਡੀਓ ਵਾਇਰਲ ਹੋਈ ਹੈ। ਬੁੱਧਵਾਰ ਰਾਤ ਨੂੰ ਜਿਵੇਂ ਹੀ ਦੋ ਗੁੱਟਾਂ ਦੇ 6 ਜ਼ਖ਼ਮੀ ਲੋਕ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੇ ਹਸਪਤਾਲ ਦੀ ਐਮਰਜੈਂਸੀ ‘ਚ ਹੰਗਾਮਾ ਕਰ ਦਿਤਾ। ਸਾਮਾਨ ਦੀ ਭੰਨਤੋੜ ਕੀਤੀ ਗਈ ਅਤੇ ਐਮਰਜੈਂਸੀ ਵਿਚ ਤਾਇਨਾਤ ਡਾਕਟਰਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਹੰਗਾਮੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ।

ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਨੀਰਜਾ ਗੁਪਤਾ ਨੇ ਦਸਿਆ ਕਿ ਬੀਤੀ ਰਾਤ ਜਦੋਂ ਡਾ.ਸੰਦੀਪ ਅਤੇ ਫਾਰਮੇਸੀ ਅਫ਼ਸਰ ਅਕਸ਼ੈ ਕੁਮਾਰ ਐਮਰਜੈਂਸੀ ‘ਚ ਡਿਊਟੀ ‘ਤੇ ਸਨ ਤਾਂ ਪਿੰਡ ਬੁਰਜਮੁਹਾਰ ਤੇ ਖੂਈਆਂਸਰਵਰ ਦੇ ਕੁਝ ਵਿਅਕਤੀ ਆਪਸੀ ਲੜਾਈ ‘ਚ ਜ਼ਖ਼ਮੀ ਹੋ ਕੇ ਹਸਪਤਾਲ ਪਹੁੰਚ ਗਏ| ਰਾਤ ਕਰੀਬ 12 ਵਜੇ ਪੁੱਜੇ ਉਕਤ ਵਿਅਕਤੀਆਂ ਦੇ ਨਾਲ ਉਨ੍ਹਾਂ ਦੇ 25 ਤੋਂ ਵੱਧ ਰਿਸ਼ਤੇਦਾਰ ਵੀ ਸਨ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਹਸਪਤਾਲ ਦੇ ਮੁੱਖ ਗੇਟ ‘ਤੇ ਹੰਗਾਮਾ ਕੀਤਾ |

ਐਸਐਮਓ ਅਨੁਸਾਰ ਬਾਹਰ ਹੰਗਾਮਾ ਹੋਣ ਤੋਂ ਬਾਅਦ ਉਹ ਐਮਰਜੈਂਸੀ ਰੂਮ ਵਿਚ ਦਾਖਲ ਹੋਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿਤਾ। ਐਮਰਜੈਂਸੀ ‘ਚ ਰੱਖੀਆਂ ਬੋਤਲਾਂ ਲਟਕਾਉਣ ਲਈ ਸਟੈਂਡ ਲੈ ਕੇ ਇਕ ਦੂਜੇ ‘ਤੇ ਹੱਥੋਪਾਈ ਸ਼ੁਰੂ ਕਰ ਦਿਤੀ। ਇਕ-ਦੂਜੇ ‘ਤੇ ਇੱਟਾਂ ਸੁੱਟੀਆਂ ਗਈਆਂ, ਜਿਸ ਕਾਰਨ ਐਮਰਜੈਂਸੀ ਗੇਟਾਂ ਨੂੰ ਵੀ ਨੁਕਸਾਨ ਪੁੱਜਾ। ਮੌਕੇ ‘ਤੇ ਤਾਇਨਾਤ ਡਾਕਟਰਾਂ ਨੇ ਸਿਟੀ ਫੋਰੈਸਟ ਪੁਲਿਸ ਨੂੰ ਸੂਚਿਤ ਕੀਤਾ, ਜਿਸ ‘ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਕੁਝ ਹੁਲੜਬਾਜ਼ਾਂ ਨੂੰ ਹਿਰਾਸਤ ‘ਚ ਲੈ ਲਿਆ | ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਹਸਪਤਾਲ ਵਿਚ ਮਰੀਜ਼ਾਂ ਅਤੇ ਡਾਕਟਰਾਂ ਦੀ ਸੁਰੱਖਿਆ ਲਈ ਪੁਲਿਸ ਚੌਕੀ ਤਾਇਨਾਤ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *