Miss Call ‘ਤੇ ਵਿਅਕਤੀ ਨੂੰ 6 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ

Uncategorized

ਮਾਛੀਵਾਡ਼ਾ ਵਿਖੇ ਇੱਕ ਵਿਆਹੁਤਾ ਲਡ਼ਕੀ ਨਾਲ ਵਿਆਹੇ ਆਸ਼ਿਕ ਨੂੰ ਪਿਆਰ ਕਰਨਾ ਬਹੁਤ ਮਹਿੰਗਾ ਪਿਆ ਜਦੋਂ ਭਡ਼ਕੇ ਪਰਿਵਾਰਕ ਮੈਂਬਰਾਂ ਨੇ ਇਸ ਆਸ਼ਿਕ ਰਵੀ ਦਾ ਸਿਰ ਗੰਜਾ, ਮੂੰਹ ਕਾਲਾ ਕਰ ਗਲ ਵਿਚ ਜੁੱਤੀਆਂ ਦਾ ਹਾਰ ਪਾ ਕੇ ਜ਼ਲੀਲ ਕੀਤਾ। ਪੁਲਿਸ ਥਾਣਾ ਮਾਛੀਵਾਡ਼ਾ ਵਿਖੇ ਆਪਣੀ ਨਾਲ ਹੋਈ ਇਸ ਘੋਰ ਅਪਮਾਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਧੂਰੀ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਬੰਧ ਮਾਛੀਵਾਡ਼ਾ ਦੀ ਹੀ ਇੱਕ ਵਿਆਹੁਤਾ ਲਡ਼ਕੀ ਨਾਲ ਬਣ ਗਏ।

ਉਸਨੇ ਦੱਸਿਆ ਕਿ ਲਡ਼ਕੀ ਨਾਲ ਪਿਛਲੇ ਢਾਈ ਸਾਲ ਤੋਂ ਪ੍ਰੇਮ ਸਬੰਧ ਹਨ। ਰਵੀ ਨੇ ਦੱਸਿਆ ਕਿ ਲਡ਼ਕੀ ਵੀ ਇਸ ਨੂੰ ਬਹੁਤ ਪਿਆਰ ਕਰਦੀ ਹੈ ਅਤੇ ਉਹ ਦੋ ਦਿਨ ਅਹਿਮਦਗਡ਼੍ਹ ਰਹੇ ਸਨ ਜਿੱਥੋਂ ਉਨ੍ਹਾਂ ਨੂੰ ਮਾਛੀਵਾਡ਼ਾ ਵਿਖੇ ਲਡ਼ਕੀ ਵਾਲੇ ਦੇ ਸਹੁਰਾ ਤੇ ਹੋਰ ਪਰਿਵਾਰਕ ਮੈਂਬਰ ਫੈਸਲੇ ਲਈ ਲੈ ਕੇ ਆ ਗਏ। ਪੀਡ਼੍ਹਤ ਵਿਅਕਤੀ ਨੇ ਦੱਸਿਆ ਕਿ ਇੱਥੇ ਉਨ੍ਹਾਂ ਨੂੰ 9 ਦਿਨ ਰੱਖਿਆ ਗਿਆ ਅਤੇ ਨਾਲ ਇਹ ਵੀ ਦੋਸ਼ ਲਗਾਇਆ ਕਿ ਉਸ ਕੋਲੋਂ 1 ਲੱਖ ਰੁਪਏ ਦੀ ਮੰਗ ਕੀਤੀ ਗਈ। ਰਵੀ ਨੇ ਦੱਸਿਆ ਕਿ ਪੈਸੇ ਨਾ ਦੇਣ ’ਤੇ ਅੱਜ ਲਡ਼ਕੀ ਦੇ ਸਹੁਰੇ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਸਦਾ ਸਿਰ ਗੰਜਾ ਕੀਤਾ, ਇੱਥੋਂ ਤੱਕ ਮੇਰੇ ਸਿਰ ਵਿਚ ਪਿਸ਼ਾਬ ਵੀ ਪਾਇਆ।

ਇਹ ਸਭ ਕੁਝ ਕਰਨ ਤੋਂ ਬਾਅਦ ਫਿਰ ਉਨ੍ਹਾਂ ਨੇ ਮੇਰਾ ਮੰੂਹ ਕਾਲਾ ਕਰ ਗਲ ਵਿਚ ਜੁੱਤੀਆਂ ਦਾ ਹਾਰ ਪਾ ਕੇ ਮੇਰੀ ਬਹੁਤ ਬੇਇਜ਼ਤੀ ਕੀਤੀ ਅਤੇ ਅਜਿਹੀ ਘਿਨੌਣੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਜਦੋਂ ਇਹ ਮਾਮਲਾ ਮਾਛੀਵਾਡ਼ਾ ਪੁਲਿਸ ਕੋਲ ਪੁੱਜਾ ਤਾਂ ਉਨ੍ਹਾਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਕਿ ਇੱਕ ਵਿਅਕਤੀ ਨੂੰ ਬੇਇਜ਼ਤ ਕਰਕੇ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਹੁਣ ਸਮਰਾਲਾ ਦੇ ਡੀਐੱਸਪੀ ਜਸਪਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ ਅਤੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *