AAP MLA ਨੇ ਰੰਗੇ ਹੱਥੀਂ ਫੜਿਆ ਰਿਸ਼ਵਤ ਲੈਂਦਾ ਨੰਬਰਦਾਰ , ਹੁਣ ਹੱਥ ਜੋੜ ਮੰਗ ਰਿਹਾ ਸੀ ਮੁਆਫੀਆਂ

Uncategorized

ਮਾਛੀਵਾਡ਼ਾ ਸਬ-ਤਹਿਸੀਲ ’ਚ ਸੋਮਵਾਰ ਨੂੰ ਉਸ ਸਮੇਂ ਹਡ਼ਕੰਪ ਮਚ ਗਿਆ ਜਦੋਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਇੱਥੇ ਤਾਇਨਾਤ ਪਟਵਾਰੀ ਨੂੰ ਰਿਸ਼ਵਤ ਦੇ ਪੈਸੇ ਦੇਣ ਲਈ ਵਿਚੋਲੇ ਦੀ ਭੂਮਿਕਾ ਨਿਭਾਉਣ ਵਾਲੇ ਨੰਬਰਦਾਰ ਗੁਰਇਕਬਾਲ ਸਿੰਘ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਪਿੰਡ ਝਡ਼ੌਦੀ ਦੇ ਵਾਸੀ ਤੇਜਵਿੰਦਰ ਸਿੰਘ ਨੇ ਅਦਾਲਤ ਤੋਂ ਇਕ ਪਲਾਟ ਦਾ ਸਟੇਅ ਪ੍ਰਾਪਤ ਕੀਤਾ ਸੀ ਜੋ ਉਸਨੇ ਮਾਲ ਵਿਭਾਗ ਦੇ ਰਿਕਾਰਡ ‘ਚ ਦਰਜ ਕਰਵਾਉਣਾ ਸੀ।

ਸ਼ਿਕਾਇਤਕਰਤਾ ਤੇਜਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਜਦੋਂ ਉਹ ਤਹਿਸੀਲ ‘ਚ ਪਲਾਟ ਦਾ ਸਟੇਅ ਦਰਜ ਕਰਵਾਉਣ ਲਈ ਗਿਆ ਤਾਂ ਉਸ ਤੋਂ ਪਟਵਾਰੀ ਪਰਮਿੰਦਰ ਸਿੰਘ ਨੇ ਉਸ ਤੋਂ 3000 ਰੁਪਏ ਰਿਸ਼ਵਤ ਦੇ ਮੰਗੇ ਤੇ 2500 ਰੁਪਏ ‘ਚ ਸੌਦਾ ਤੈਅ ਹੋ ਗਿਆ। ਤੇਜਵਿੰਦਰ ਸਿੰਘ ਨੇ ਇਹ ਸਾਰਾ ਮਾਮਲਾ ਵਿਧਾਇਕ ਦਿਆਲਪੁਰਾ ਦੇ ਧਿਆਨ ‘ਚ ਲਿਆਂਦਾ ਜਿਨ੍ਹਾਂ 2500 ਰੁਪਏ ਰਿਸ਼ਵਤ ਦੇਣ ਵਾਲੇ ਨੋਟਾਂ ਦੀ ਫੋਟੋ ਸਟੇਟ ਕਰਵਾ ਕੇ ਆਪਣੇ ਕੋਲ ਰੱਖ ਲਈ ਤੇ ਸ਼ਿਕਾਇਤਕਰਤਾ ਰਿਸ਼ਵਤ ਦੇ ਪੈਸੇ ਦੇਣ ਲਈ ਸਬ-ਤਹਿਸੀਲ ਮਾਛੀਵਾਡ਼ਾ ਪਹੁੰਚ ਗਿਆ। ਤੇਜਵਿੰਦਰ ਸਿੰਘ ਜਦੋਂ ਪਟਵਾਰੀ ਦੇ ਕਮਰੇ ’ਚ ਰਿਸ਼ਵਤ ਦੇ ਪੈਸੇ ਦੇਣ ਅਤੇ ਸਟੇਅ ਦਰਜ ਕਰਵਾਉਣ ਪੁੱਜਾ ਤਾਂ ਉੱਥੇ ਉਹ ਮੌਜੂਦ ਨਹੀਂ ਸੀ।

ਪਟਵਾਰੀ ਦੇ ਕਮਰੇ ’ਚ ਨੰਬਰਦਾਰ ਗੁਰਇਕਬਾਲ ਸਿੰਘ ਬੈਠਾ ਸੀ ਜਿਸ ਨੇ ਸ਼ਿਕਾਇਤਕਰਤਾ ਤੇਜਵਿੰਦਰ ਸਿੰਘ ਦੀ ਫੋਨ ’ਤੇ ਗੱਲ ਕਰਵਾਈ ਤੇ ਪਟਵਾਰੀ ਨੂੰ ਦੇਣ ਵਾਲੀ ਰਿਸ਼ਵਤ ਉਸਨੇ ਨੰਬਰਦਾਰ ਨੂੰ ਫਡ਼ਾ ਦਿੱਤੀ। ਇਸ ਦੌਰਾਨ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਪਟਵਾਰੀ ਨੂੰ ਜਾਣ ਵਾਲੀ ਰਿਸ਼ਵਤ ਦੇ ਪੈਸੇ ਲੈਂਦਿਆਂ ਨੰਬਰਦਾਰ ਗੁਰਇਕਬਾਲ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਜਿਸ ’ਤੇ ਡੀਐੱਸਪੀ ਸਮਰਾਲਾ ਜਸਪਿੰਦਰ ਸਿੰਘ ਤੇ ਥਾਣਾ ਮੁਖੀ ਸੰਤੋਖ ਸਿੰਘ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਵਲੋਂ ਨੰਬਰਦਾਰ ਗੁਰਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਡੀਐੱਸਪੀ ਸਮਰਾਲਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਜੋ ਵੀ ਇਸ ਮਾਮਲੇ ’ਚ ਦੋਸ਼ੀ ਹੋਵੇਗਾ ਉਸ ਖਿਲਾਫ਼ ਕਾਰਵਾਈ ਹੋਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ=ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *