Facebook Friend ਦੇ ਘਰ ਚਾਹ ਦਾ ਕੱਪ ਪੀਣ ਗਏ ਅਧਿਆਪਕ ਦੀ ਬਣੀ ਅਸ਼ ਲੀਲ ਵੀਡੀਓ

Uncategorized

 ਖੰਨਾ ‘ਚ ਹਨੀ ਟ੍ਰੈਪ ਗੈਂਗ ਦਾ ਪਰਦਾਫਾਸ਼ ਹੋਇਆ। ਜਿਸ ਤਹਿਤ ਇੱਕ ਸੇਵਾਮੁਕਤ ਅਧਿਆਪਕ ਦੀ ਅਸ਼ਲੀਲ ਵੀਡੀਓ ਬਣਾ ਕੇ ਜ਼ਬਰਦਸਤੀ 3 ਲੱਖ ਰੁਪਏ ਵਸੂਲੇ ਗਏ। ਸੇਵਾਮੁਕਤ ਅਧਿਆਪਕ ਦੀ ਸ਼ਿਕਾਇਤ ‘ਤੇ ਪੁਲਿਸ ਨੇ ਗੈਂਗ ਦੀ ਮਾਸਟਰ ਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ। ਉਸਦਾ ਇੱਕ ਸਾਥੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ ਤੇ ਬਾਕੀ 2 ਮੁਲਜ਼ਮ ਫਰਾਰ ਹਨ।ਜਾਣਕਾਰੀ ਅਨੁਸਾਰ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਹੇਡੋਂ ਬੇਟ ਦਾ ਰਹਿਣ ਵਾਲਾ ਸੇਵਾਮੁਕਤ ਅਧਿਆਪਕ ਮਹਿੰਦਰਾ ਕੋਟਕ ਲਾਈਫ਼ ਇੰਸ਼ੋਰੈਂਸ ਕੰਪਨੀ ਵਿੱਚ ਕੰਮ ਕਰਦਾ ਹੈ। 22 ਸਤੰਬਰ ਨੂੰ ਇਸ ਅਧਿਆਪਕ ਨੂੰ ਫੇਸਬੁੱਕ ‘ਤੇ ਮੈਸੇਜ ਆਇਆ। ਮੈਸੇਜ ਭੇਜਣ ਵਾਲੀ ਔਰਤ ਨੇ ਆਪਣੀ ਧੀ ਦੀ ਬੀਮਾ ਪਾਲਿਸੀ ਬਾਰੇ ਸਲਾਹ ਘਰ ਆ ਕੇ ਦੇਣ ਲਈ ਕਿਹਾ।

 ਮਹਿਲਾ ਨੇ ਸੇਵਾਮੁਕਤ ਅਧਿਆਪਕ ਨੂੰ ਗੋਦਾਮ ਰੋਡ ਖੰਨਾ ਵਿਖੇ ਆਪਣੇ ਘਰ ਬੁਲਾਇਆ। 28 ਸਤੰਬਰ ਨੂੰ ਇਹ ਸੇਵਾਮੁਕਤ ਅਧਿਆਪਕ ਰਾਜਵਿੰਦਰ ਕੌਰ ਦੇ ਘਰ ਆਇਆ। ਉੱਥੇ ਉਸਨੂੰ ਚਾਹ ਪਿਲਾਈ ਗਈ, ਚਾਹ ਪੀਣ ਮਗਰੋਂ ਉਹ ਬੇਹੋਸ਼ ਹੋ ਗਿਆ। ਕਰੀਬ ਇੱਕ ਘੰਟੇ ਬਾਅਦ ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸਨੇ ਕੇਵਲ ਅੰਡਰਗਾਰਮੈਂਟਸ ਪਾਏ ਹੋਏ ਸਨ। ਉਸਦੇ ਕੋਲ 2 ਔਰਤਾਂ ਅਤੇ 2 ਪੁਰਸ਼ ਮੌਜੂਦ ਸਨ। ਜਿਹਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸਦੀ ਅਸ਼ਲੀਲ ਵੀਡੀਓ ਬਣਾਈ ਗਈ। ਹਨੀ ਟ੍ਰੈਪ ਗੈਂਗ ਨੇ ਸੇਵਾਮੁਕਤ ਅਧਿਆਪਕ ਨੂੰ ਡਰਾ ਧਮਕਾ ਕੇ ਗੂਗਲ ਪੇਅ ਰਾਹੀਂ ਰਾਜਵਿੰਦਰ ਕੌਰ ਦੇ ਪਤੀ ਗੁਰਵਿੰਦਰ ਸਿੰਘ ਦੇ ਖਾਤੇ ਵਿੱਚ 99 ਹਜ਼ਾਰ ਰੁਪਏ ਟਰਾਂਸਫਰ ਕਰ ਲਏ।

ਇੰਨਾ ਹੀ ਨਹੀਂ ਬਾਅਦ ਵਿੱਚ ਸੇਵਾਮੁਕਤ ਅਧਿਆਪਕ ਨੂੰ ਸ੍ਰੀ ਮਾਛੀਵਾੜਾ ਸਾਹਿਬ ਬੈਂਕ ਵਿੱਚ ਲਿਜਾ ਕੇ 2 ਲੱਖ ਰੁਪਏ ਟਰਾਂਸਫਰ ਕਰ ਲਏ ਗਏ। ਇਹ ਗੱਲ ਕਿਸੇ ਨੂੰ ਦੱਸਣ ‘ਤੇ ਉਸਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ। ਪਹਿਲਾਂ ਤਾਂ ਇਹ ਸੇਵਾਮੁਕਤ ਅਧਿਆਪਕ ਆਪਣੀ ਬੇਇੱਜ਼ਤੀ ਮਹਿਸੂਸ ਕਰਦਾ ਰਿਹਾ ਅਤੇ ਕਿਸੇ ਅੱਗੇ ਮੂੰਹ ਨਹੀਂ ਖੋਲ੍ਹਿਆ। ਪਰ ਜਦੋਂ ਹਨੀ ਟਰੈਪ ਗਿਰੋਹ ਦੇ ਮੈਂਬਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹੇ ਤਾਂ ਸੇਵਾਮੁਕਤ ਅਧਿਆਪਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਦੀ ਜਾਂਚ ਤੋਂ ਬਾਅਦ ਥਾਣਾ ਸਿਟੀ ‘ਚ ਮਾਮਲਾ ਦਰਜ ਕਰ ਲਿਆ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *