ਪੰਜਾਬ ਵਿੱਚ ਪੈ ਰਹੀ ਗਰਮੀ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਪਾਰਾ ਵਧਣ ਦੇ ਨਾਲ ਹੀ ਮੌਸਮ ਕੇਂਦਰ ਵੀ ਗਰਮੀ ਦੀ ਸਲਾਹ ਦੇ ਰਿਹਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਜਾਰੀ ਰਹੇਗਾ। ਪਿਛਲੇ ਦੋ ਦਿਨਾਂ ਤੋਂ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ, ਜੋਕਿ ਜਾਰੀ ਰਹੇਗਾ। ਪਾਰਾ ਵਧਣ ਦੇ
ਮੱਦੇਨਜ਼ਰ ਸਿਹਤ ਵਿਭਾਗ ਨੇ ਐਤਵਾਰ ਨੂੰ ਹੀਟ ਵੇਵ ਐਡਵਾਈਜ਼ਰੀ ਜਾਰੀ ਕੀਤੀ ਹੈ।ਵਿਭਾਗ ਦਾ ਕਹਿਣਾ ਹੈ ਕਿ ਅਪ੍ਰੈਲ ਅਤੇ ਜੂਨ ਦੇ ਤਾਪਮਾਨ ਨੂੰ ਵੇਖਦੇ ਹੋਏ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗਰਮੀ ਦੀ ਲਹਿਰ ਦੇ ਵੀ ਆਸਾਰ ਹਨ। ਐਡਵਾਈਜ਼ਰੀ ਰਾਹੀਂ ਲੋਕਾਂ ਨੂੰ ਥੋੜਾ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਗਰਮੀ ਦੇ ਮੌਸਮ ਵਿੱਚ ਭਾਵੇਂ ਕੋਈ ਵੀ ਵਿਅਕਤੀ ਹੀਟ ਵੇਵ ਤੋਂ ਪ੍ਰਭਾਵਿਤ ਹੋ ਸਕਦਾ ਹੈ ਪਰ ਬੱਚੇ, ਬਜ਼ੁਰਗ ਅਤੇ ਗਰਭਵਤੀ ਔਰਤਾਂ ਹੀਟ ਵੇਵ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੀਆਂ ਹਨ।
ਅਜਿਹੇ ‘ਚ ਉਨ੍ਹਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।ਭਵਿੱਖ ‘ਚ ਤਾਪਮਾਨ ਇਸ ਤਰ੍ਹਾਂ ਹੀ ਰਹਿ ਸਕਦਾ ਹੈ ਸੋਮਵਾਰ ਨੂੰ ਆਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟ ਤੋਂ ਘੱਟ 23 ਡਿਗਰੀ ਹੋ ਸਕਦਾ ਹੈ। ਮੰਗਲਵਾਰ ਨੂੰ ਹਲਕੇ ਬੱਦਲ ਛਾਏ ਹੋ ਸਕਦੇ ਹਨ। ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟ ਤੋਂ ਘੱਟ 24 ਡਿਗਰੀ ਹੋ ਸਕਦਾ ਹੈ। ਬੁੱਧਵਾਰ ਨੂੰ ਵੀ ਬੱਦਲਵਾਈਂ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 39, ਜਦਕਿ ਘੱਟੋ-ਘੱਟ ਤਾਪਮਾਨ 24 ਡਿਗਰੀ ਹੋ ਸਕਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ