ਨਹਿਰ ਦੇ ਕੰਢੇ ਮੱਚ ਗਈ Audi ਕਾਰ

Uncategorized

ਸਥਾਨਕ ਸ਼ਹਿਰ ਤੋਂ ਸੂਲਰਘਰਾਟ ਨਦਾਮਪੁਰ ਨੂੰ ਜਾਂਦੀ ਨਵੀਂ ਸੜਕ ਉੱਤੇ ਸੰਗਤੀਵਾਲਾ ਪਿੰਡ ਕੋਲੇ 20 ਲੱਖ ਰੁਪਏ ਦੀ ਔਡੀ ਕਾਰ ਅੱਗ ਲੱਗ ਜਾਣ ਕਾਰਨ ਸੁਆਹ ਹੋ ਗਈ। ਪ੍ਰੰਤੂ ਗਨੀਮਤ ਇਹ ਰਹੀ ਇਹ ਕਾਰ ਵਿਚ ਸਵਾਰ ਦੋਵੇਂ ਨੌਜਵਾਨਾਂ ਨੂੰ ਸਮੇਂ ਸਿਰ ਪਤਾ ਲੱਗਣ ਕਾਰਨ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ।ਮੌਕੇ ਉੱਤੇ ਜਾਣਕਾਰੀ ਪ੍ਰਾਪਤ ਕਰਨ ਸਮੇਂ ਔਡੀ ਕਾਰ ਦੇ ਮਾਲਕ ਬਲਕਾਰ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਮੈਂ ਅਤੇ ਮਨਦੀਪ ਸਿੰਘ ਸੀ। ਅਸੀਂ ਸੰਗਰੂਰ ਤੋਂ ਲਹਿਰਾਗਾਗਾ ਵੱਲ ਨੂੰ ਆ ਰਹੇ ਸੀ। ਜਦੋਂ ਸਾਡੀ ਗੱਡੀ ਲਹਿਰਾਗਾਗਾ ਦੇ ਨੇੜੇ ਪਿੰਡ ਸੰਗਤੀਵਾਲਾ

ਕੋਲ ਪਹੁੰਚੀ ਤਾਂ ਗੱਡੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਉਪਰੰਤ ਜਦੋਂ ਤੁਰੰਤ ਅਸੀਂ ਗੱਡੀ ਤੋਂ ਬਾਹਰ ਆ ਗਏ ਦੇਖਦੇ ਹੀ ਦੇਖਦੇ ਕਾਰ ਦੀ ਰਾਖ ਬਣ ਗਈ।ਇਸ ਸਬੰਧੀ ਤੁਰੰਤ ਮੌਕੇ ਉੱਤੇ ਪਹੁੰਚੇ ਥਾਣਾ ਸਦਰ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਵੀ ਦੱਸਿਆ ਕਿ ਜਿਸ ਗੱਡੀ ਨੂੰ ਅੱਗ ਲੱਗੀ ਹੈ ਇਸ ਵਿੱਚ ਦੋ ਵਿਅਕਤੀ ਬਲਕਾਰ ਸਿੰਘ ਅਤੇ ਮਨਦੀਪ ਸਿੰਘ ਵਾਸੀ ਭਟਾਲ ਕਲਾਂ ਸਵਾਰ ਸਨ, ਜਿਨਾਂ ਦਾ ਬਚਾਅ ਹੋ ਗਿਆ।

ਆਸ ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪ੍ਰੰਤੂ ਵਿਅਰਥ ਰਹੀ। ਫਾਇਰ ਬ੍ਰਿਗੇਡ ਨੇ ਆ ਕੇ ਹੀ ਅੱਗ ਉੱਤੇ ਕਾਬੂ ਪਾਇਆ। ਇਸ ਸਮੇਂ ਮੌਕੇ ਉੱਤੇ ਪਹੁੰਚੇ ਡੀਐਸਪੀ ਲਹਿਰਾ ਦੀਪਕ ਰਾਏ ਅਤੇ ਇੰਸਪੈਕਟਰ ਰਣਵੀਰ ਸਿੰਘ ਨੇ ਕਿਹਾ, ਕਿ ਤਾਪਮਾਨ ਜਿਆਦਾ ਹੋਣ ਕਾਰਨ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਪੰਜਾਬ ਵਿੱਚ ਹੋ ਚੁੱਕੀਆਂ ਹਨ। ਇਸ ਲਈ ਸਮੇਂ ਸਮੇਂ ਤੇ ਗੱਡੀ ਨੂੰ ਬੰਦ ਕਰ ਕੇ ਅਰਾਮ ਦਿਵਾਉਣਾ ਚਾਹੀਦਾ ਹੈ ਤਾਂ ਜੋ ਇੰਜਨ ਠੰਢਾ ਹੋ ਸਕੇ ਅਤੇ ਗੱਡੀ ਦੀ ਸਮੇਂ ਸਮੇਂ ਸਿਰ ਜਾਂਚ ਵੀ ਕਰਵਾਉਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *