ਗ੍ਰੰਥੀ ਸਿੰਘ ਦੀ ਅਣਗਹਿਲੀ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਅੰਗ ਨੁਕ ਸਾਨੇ ਗਏ

Uncategorized

ਇਤਿਹਾਸਿਕ ਗੁਰਦੁਆਰਾ ਗੁਰਦੁਆਰਾ ਅਚਲ ਸਾਹਿਬ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਿੱਧਾਂ ਦੇ ਨਾਲ ਗੋਸ਼ਟੀ ਕੀਤੀ ਸੀ। ਉਸ ਧਾਰਮਿਕ ਸਥਾਨ ਦੇ ਨਾਲ ਲੱਗਦੇ ਕਾਰ ਸੇਵਾ ਵਾਲੇ ਡੇਰੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਨੁਕਸਾਨੇ ਗਏ ਹਨ। ਮੌਕੇ ਤੇ ਪਹੁੰਚੀ ਸਤਿਕਾਰ ਕਮੇਟੀ ਨੂੰ ਦੋਨਾਂ ਸਰੂਪਾਂ ਦੇ ਕਈ ਅੰਗ ਫਟੇ ਅਤੇ ਕਈ ਹੋਰ ਅੰਗ ਨੁਕਸਾਨੇ ਮਿਲੇ ਹਨ ।ਇਸ ਮੌਕੇ ਸਤਿਕਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਪੰਜਾਬ ਪੁਲਿਸ ਮੌਕੇ ਤੇ ਪਹੁੰਚੇ ਜਿਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਨੇ ਸਰੂਪ

ਗੁਰਦੁਆਰਾ ਕੰਧ ਸਾਹਿਬ ਭੇਜ ਦਿੱਤੇ।ਜਾਣਕਾਰੀ ਦਿੰਦੇ ਹੋਏ ਧਰਮ ਪ੍ਰਚਾਰ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਕਿਸੇ ਵੱਲੋਂ ਵੀ ਜਾਣ ਬੁੱਝ ਕੇ ਕੋਈ ਨੁਕਸਾਨ ਤਾਂ ਨਹੀਂ ਕੀਤਾ ਗਿਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ, ਲੇਕਿਨ ਗ੍ਰੰਥੀ ਸਿੰਘ ਦੀ ਅਣਗਹਿਲੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਨੋਂ ਸਰੂਪਾਂ ਦੇ ਅੰਗ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਕੁਝ ਅੰਗ ਫਟੇ ਹੋਏ ਹਨ ਅਤੇ ਕੁਝ ਵਿਰਧ ਹੋਣ ਦੀ ਵਜਹਾ ਨਾਲ ਨੁਕਸਾਨੇ ਗਏ। ਜਿਲਦ ਵੀ ਨੁਕਸਾਨੀ ਹੋਈ ਹੈ।

ਸਾਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਹੋਇਆ ਸੀ ।ਜਦੋਂ ਅਸੀਂ ਆ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਤਾਂ ਸਾਨੂੰ ਕਮੀਆਂ ਨਜ਼ਰ ਆਈਆਂ। ਅਸੀਂ ਰਿਪੋਰਟ ਬਣਾ ਲਈ ਹੈ ਜੋ ਸ਼੍ਰੀ ਅਕਾਲ ਤਖਤ ਸਾਹਿਬ ਤੇ ਭੇਜ ਦਿੱਤੀ ਜਾਵੇਗੀ। ਅਗਲੀ ਕਾਰਵਾਈ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗੀ ਜਿਸ ਦਾ ਵੀ ਕਸੂਰ ਹੋਇਆ ਉਸ ਨੂੰ ਸਜ਼ਾ ਦਿੱਤੀ ਜਾਏਗੀ। ਮੌਕੇ ਤੇ ਪਹੁੰਚੇ ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਧਰਮ ਪ੍ਰਚਾਰ ਕਮੇਟੀ ਸੇਵਾ ਸੰਭਾਲ ਲਈ ਲੈ ਗਈ ਹੈ।ਕਿਤੇ ਕੋਈ ਝਗੜਾ ਨਾ ਹੋਵੇ ਇਸ ਲਈ ਅਸੀਂ ਵੀ ਮੌਕੇ ਤੇ ਮੌਜੂਦ ਰਹੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *