ਡੇਰਾਬੱਸੀ ‘ਚ ਲਾਪਤਾ 7 ਬੱਚਿਆਂ ਦੀ ਭਾਲ ‘ਤੇ Police ਵੱਲੋਂ ਸਰਚ ਆਪ੍ਰੇਸ਼ਨ

Uncategorized

ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ ਹਨ। ਲਾਪਤਾ ਬੱਚੇ ਪ੍ਰਵਾਸੀ ਪਰਿਵਾਰਾਂ ਦੇ ਹਨ, ਜਿਨ੍ਹਾਂ ‘ਚ ਸਾਰੇ ਲੜਕੇ ਸ਼ਾਮਿਲ ਹਨ। ਲਾਪਤਾ ਬੱਚਿਆਂ ਦੇ ਪਰਿਵਾਰਾਂ ਨੇ ਦੱਸਿਆ ਕਿ ਸਾਰੇ ਬੱਚੇ ਇਕੱਠੇ ਹੀ ਨਿਕਲੇ ਹਨ ਅਤੇ ਹੁਣ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਸ਼ਿਕਾਇਤ ਮਿਲਣ ‘ਤੇ ਪੁਲਿਸ ਵਲੋਂ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਲਾਪਤਾ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਐਤਵਾਰ ਤੜਕੇ ਕਰੀਬ 5 ਵਜੇ ਬੱਚੇ ਘਰ ਤੋਂ ਪਾਰਕ ‘ਚ ਖੇਡਣ ਲਈ ਗਏ ਸਨ, ਜੋ ਕਿ ਵਾਪਸ ਨਹੀਂ ਪਰਤੇ। ਦੁਪਹਿਰ 12 ਵਜੇ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਗਲੀਆਂ ‘ਚ ਰਹਿੰਦੇ 5 ਹੋਰ ਬੱਚੇ ਘਰ ਤੋਂ ਖੇਡਣ ਲਈ ਗਏ ਅਤੇ ਉਹ ਵੀ ਵਾਪਸ ਨਹੀਂ ਆਏ। ਐਤਵਾਰ ਦੀ ਛੁੱਟੀ ਹੋਣ ਕਰਕੇ ਬੱਚੇ ਪਹਿਲਾਂ ਵੀ ਖੇਡਦੇ ਰਹਿੰਦੇ ਸਨ, ਜਿਸ ਕਰਕੇ ਬੱਚਿਆਂ ਦੇ ਲਾਪਤਾ ਹੋਣ ਦਾ ਪਤਾ ਨਹੀਂ ਚੱਲ ਸਕਿਆ।

ਮਾਪਿਆਂ ਵਲੋਂ ਜਦੋਂ ਬੱਚਿਆਂ ਦੀ ਭਾਲ ਕੀਤੀ ਗਈ ਤਾਂ ਉਨ੍ਹਾਂ ਨੂੰ ਕੋਈ ਸੁਰਾਗ ਨਹੀਂ ਮਿਲਿਆ ਤਾਂ ਬੱਚਿਆਂ ਦੇ ਇਕ ਸਾਥੀ ਤੋਂ ਪਤਾ ਚੱਲਿਆ ਕਿ ਬੱਚੇ ਮੁੰਬਈ ਜਾਣ ਦੀ ਗੱਲ ਕਰ ਰਹੇ ਸਨ। 15 ਸਾਲਾਂ ਦੀਪ ਜੋ ਕਿ ਸਵੇਰੇ ਸੂਰਜ ਅਤੇ ਅਨਿਲ ਸਮੇਤ ਪੁਲਿਸ ਥਾਣੇ ਦੇ ਸਾਹਮਣੇ ਪੈਂਦੇ ਪਾਰਕ ਵਿਚ ਗਿਆ ਸੀ, ਨੇ ਦੱਸਿਆ ਕਿ ਉਕਤ ਦੋਵੇਂ ਬੱਚੇ ਘਰ ਤੋਂ ਭੱਜਣ ਦੀ ਗੱਲ ਰਹੇ ਸਨ ਅਤੇ ਉਸ ਨੂੰ ਵੀ ਨਾਲ ਚੱਲਣ ਲਈ ਆਖ ਰਹੇ ਹਨ, ਪਰ ਉਹ ਡਰ ਗਿਆ ਅਤੇ 2 ਘੰਟਿਆਂ ਬਾਅਦ ਪਾਰਕ ਤੋਂ ਘਰ ਵਾਪਸ ਪਰਤ ਆਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *