Punjab ‘ਚ ਜਾਰੀ Yellow Alert

ਪੰਜਾਬ ‘ਚ ਭਲਕੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਵਲੋਂ ਅੱਜ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਅੱਜ ਜ਼ਿਆਦਾਤਰ ਜ਼ਿਲ੍ਹਿਆਂ ‘ਚ ਧੁੱਪ ਖਿੜੀ ਰਹੇਗੀ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦੇਰ ਸ਼ਾਮ ਤੱਕ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।

ਇਸ ਕਾਰਨ ਪੰਜਾਬ ‘ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਲਕੇ ਗਰਜ ਦੇ ਨਾਲ ਬਿਜਲੀ ਚਮਕਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਜੇਕਰ ਭਲਕੇ ਤੁਹਾਡਾ ਕਿਤੇ ਦੂਰ-ਦੁਰਾਡੇ ਜਾਣ ਦਾ ਪ੍ਰੋਗਰਾਮ ਹੈ ਤਾਂ ਇਕ ਵਾਰ ਮੌਸਮ ਨੂੰ ਦੇਖ ਹੀ ਆਪਣਾ ਪਲਾਨ ਬਣਾਓ ਕਿਉਂਕਿ ਮੀਂਹ ਅਤੇ ਤੂਫ਼ਾਨ ਕਾਰਨ ਤੁਹਾਨੂੰ ਰਾਹ ‘ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਗੜ੍ਹੇਮਾਰੀ ਅਤੇ ਮੀਂਹ ਕਾਰਨ ਤਾਪਮਾਨ ‘ਚ ਥੋੜ੍ਹੀ ਗਿਰਾਵਟ ਆਈ ਹੈ ਪਰ ਸ਼ਨੀਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ ਤਾਪਮਾਨ 3.5 ਡਿਗਰੀ ਵੱਧ ਗਿਆ ਅਤੇ ਆਮ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਮੋਹਾਲੀ ‘ਚ 26.8 ਡਿਗਰੀ ਦਰਜ ਕੀਤਾ ਗਿਆ। ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਲਈ ਤਾਪਮਾਨ ਆਮ ਨਾਲੋਂ ਉੱਪਰ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਲੇ-ਦੁਆਲੇ ਦੇ ਸੂਬਿਆਂ ‘ਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।

Leave a Reply

Your email address will not be published. Required fields are marked *